ਅੰਮ੍ਰਿਤਸਰ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈਆਂ ਕਰ ਰਹੀ ਸੀਮਾ ਸੁਰੱਖਿਆ ਬਲ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਵੱਖ-ਵੱਖ ਕਾਰਵਾਈਆਂ ਕੀਤੀਆਂ ਅਤੇ ਡਰੋਨ, ਪਿਸਤੌਲ ਤੇ ਹੈਰੋਇਨ ਬਰਾਮਦ ਕੀਤੀ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਬੀਐਸਐਫ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਮਲ ਵਾਲਾ ਪਿੰਡ ਦੇ ਨੇੜੇ ਖੇਤਾਂ ਵਿੱਚ ਚਲਾਈ। ਕਾਰਵਾਈ ਦੌਰਾਨ ਡਰੋਨ ਬਰਾਮਦ ਕੀਤਾ ਗਿਆ। ਸ਼ੱਕ ਹੈ ਕਿ ਡਰੋਨ ਦੀ ਵਰਤੋਂ ਪਾਕਿਸਤਾਨ ਤੋਂ ਤਸਕਰੀ ਲਈ ਕੀਤੀ ਗਈ ਸੀ।
ਤਲਾਸ਼ੀ ਮੁਹਿੰਮ ਦੌਰਾਨ BSF ਜਵਾਨਾਂ ਨੂੰ ਮਿਲੀ ਸਫਲਤਾ, ਪੰਜਾਬ ਸਰਹੱਦ ‘ਤੇ ਡਰੋਨ, ਹੈਰੋਇਨ ਤੇ ਹਥਿਆਰ ਬਰਾਮਦ
