ਕੌਮਾਂਤਰੀ ਅਪਰਾਧ ਟ੍ਰਿਬਿਊਨਲ ਦਾ ਵੱਡਾ ਫੈਸਲਾ, ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਫਾਂਸੀ ਦੀ ਸਜ਼ਾ

ਨਵੀਂ ਦਿੱਲੀ : ਬੰਗਲਾਦੇਸ਼ ਦੀ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਰੁੱਧ ਆਪਣਾ ਫੈਸਲਾ ਸੁਣਾਇਆ ਹੈ। ਉਨ੍ਹਾਂ ‘ਤੇ ਪੰਜ ਗੰਭੀਰ ਦੋਸ਼ ਲੱਗੇ ਸਨ, ਜਿਨ੍ਹਾਂ ਦੀ ਸੁਣਵਾਈ 23 ਅਕਤੂਬਰ ਨੂੰ ਸਮਾਪਤ ਹੋਈ ਸੀ। ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਦੇ ਜੱਜਾਂ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।
ਸ਼ੇਖ ਹਸੀਨਾ ‘ਤੇ ਕਤਲ ਅਤੇ ਸਾਜ਼ਿਸ਼ ਦੇ ਗੰਭੀਰ ਦੋਸ਼ ਲੱਗੇ ਹਨ, ਜੋ ਫਾਂਸੀ ਦੀ ਸਜ਼ਾ ਦੀ ਮੰਗ ਕਰਦੇ ਹਨ। 23 ਅਕਤੂਬਰ ਨੂੰ ਸੁਣਵਾਈ ਖਤਮ ਹੋਣ ਤੋਂ ਬਾਅਦ ਜੱਜਾਂ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ। ਫੈਸਲਾ 400 ਪੰਨਿਆਂ ਦਾ ਹੈ ਅਤੇ ਛੇ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ।

ਸ਼ੇਖ ਹਸੀਨਾ ਨੇ ਮਨੁੱਖਤਾ ਵਿਰੁੱਧ ਅਪਰਾਧ ਕੀਤੇ ਹਨ। 5 ਅਗਸਤ ਨੂੰ ਚੰਖਰਪੁਲ ਵਿੱਚ ਛੇ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਸ਼ੇਖ ਹਸੀਨਾ ਦੇ ਹੁਕਮਾਂ ‘ਤੇ ਤਤਕਾਲੀ ਗ੍ਰਹਿ ਮੰਤਰੀ ਅਤੇ ਇੰਸਪੈਕਟਰ ਜਨਰਲ ਨੇ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਸਭ ਸ਼ੇਖ ਹਸੀਨਾ ਦੇ ਹੁਕਮਾਂ ‘ਤੇ ਹੋਇਆ।

Leave a Reply

Your email address will not be published. Required fields are marked *