ਦਿੱਲੀ ਦੇ CRPF ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਅਧਿਕਾਰੀ ਕਰ ਰਹੇ ਹਨ ਜਾਂਚ

ਨਵੀਂ ਦਿੱਲੀ। ਰਾਜਧਾਨੀ ਦਿੱਲੀ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੰਗਲਵਾਰ ਸਵੇਰੇ ਦੋ ਸੀਆਰਪੀਐਫ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ, ਜੋ ਬਾਅਦ ਵਿੱਚ ਝੂਠਾ ਨਿਕਲਿਆ।
ਜਾਂਚ ਲਈ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਦੱਸਿਆ ਕਿ ਇਹ ਸਕੂਲ ਪ੍ਰਸ਼ਾਂਤ ਵਿਹਾਰ ਅਤੇ ਦਵਾਰਕਾ ਵਿੱਚ ਸਥਿਤ ਹਨ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਕਾਲ ਸਵੇਰੇ 9 ਵਜੇ ਦੇ ਕਰੀਬ ਆਇਆ।

Leave a Reply

Your email address will not be published. Required fields are marked *