ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਤੇ ਸਾਊਂਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਨੇ ਲਿਆ ਜਾਇਜ਼ਾ

ਮਾਨਸਾ – ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐੱਸ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਅੱਜ ਇਥੇ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਸ਼ੋਅ 20 ਨਵੰਬਰ ਸ਼ਾਮ 6 ਵਜੇ ਤੋਂ 8 ਵਜੇ ਤਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸ਼ਹਾਦਤ ਨੂੰ ਦਰਸਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ”ਚ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਇਹ ਸ਼ੋਅ ਉਲੀਕੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਇਹ ਇਤਿਹਾਸਕ ਸ਼ੋਅ ”ਹਿੰਦ ਦੀ ਚਾਦਰ” ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜਥੇ ਵੱਲੋਂ ਵਾਰ ਗਾਇਨ ਨਾਲ ਕੀਤੀ ਜਾਵੇਗੀ।

Leave a Reply

Your email address will not be published. Required fields are marked *