ਬੇਹੱਦ ਸਾਵਧਾਨ ਰਹਿਣ ਪੰਜਾਬੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਫਾਜ਼ਿਲਕਾ : ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਪਰਾਲੀ ਦੇ ਧੂੰਏਂ ਨਾਲ ਵੱਧ ਰਹੇ ਪ੍ਰਦੂਸ਼ਣ ਸਬੰਧੀ ਇਕ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲੀਆ ਦਿਨਾਂ ’ਚ ਪਰਾਲੀ ਸਾੜਨ ਕਾਰਨ ਹਵਾ ’ਚ ਧੂਏਂ ਦੀ ਮਾਤਰਾ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਮੌਸਮ ’ਚ ਆਈ ਤਬਦੀਲੀ ਕਾਰਨ ਜਿਸ ਨਾਲ ਸਾਹ ਦੀਆਂ ਬਿਮਾਰੀਆਂ, ਅੱਖਾਂ ’ਚ ਜਲਣ, ਸਕਿੰਨ ਦੀਆਂ ਸਮੱਸਿਆਵਾਂ, ਦਮਾ ਦੇ ਮਰੀਜ਼ਾਂ ਲਈ ਮੁਸ਼ਕਲਾਂ ਅਤੇ ਬੱਚਿਆਂ ਤੇ ਬਜ਼ੁਰਗਾਂ ’ਚ ਸਿਹਤ ਸੰਬੰਧੀ ਖ਼ਤਰੇ ਵੱਧ ਰਹੇ ਹਨ। ਇਸ ਸੰਦਰਭ ’ਚ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਨੀਲੂ ਚੁੱਘ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਹਨ।

ਉਨ੍ਹਾਂ ਕਿਹਾ ਹੈ ਕਿ ਧੂਏਂ ਵਾਲੇ ਦਿਨਾਂ ’ਚ ਸੰਭਵ ਹੋਵੇ ਤਾਂ ਘਰੋਂ ਬਾਹਰ ਜਾਣ ਤੋਂ ਬਚਿਆ ਜਾਵੇ। ਜੇ ਬਾਹਰ ਜਾਣਾ ਲਾਜ਼ਮੀ ਹੋਵੇ ਤਾਂ ਮਾਸਕ ਜ਼ਰੂਰ ਪਹਿਨਿਆ ਜਾਵੇ ਕਿਉਂਕਿ ਇਹ ਬਾਰੀਕ ਪਾਲੂਟੈਂਟ ਕਣਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਅੱਖਾਂ ’ਚ ਜਲਨ ਹੋਣ ਦੀ ਸਥਿਤੀ ’ਚ ਸਾਫ ਤਾਜ਼ਾ ਪਾਣੀ ਨਾਲ ਛਿੜਕਾਅ ਕਰਨ ਅਤੇ ਘਰ ਅੰਦਰ ਹਵਾ ਦੀ ਗੁਣਵੱਤਾ ਸੁਧਾਰਣ ਲਈ ਖਿੜਕੀਆਂ-ਦਰਵਾਜ਼ਿਆਂ ਨੂੰ ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ। ਦਮਾ, ਦਿਲ ਅਤੇ ਫੇਫੜਿਆਂ ਨਾਲ ਸੰਬੰਧਿਤ ਮਰੀਜ਼ਾਂ ਲਈ ਵਿਭਾਗ ਨੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ।

Leave a Reply

Your email address will not be published. Required fields are marked *