ਚੰਡੀਗੜ੍ਹ: ‘ਯੁੱਧ ਨਸ਼ਿਆਂ ਵਿਰੁੱਧ’ਦੇ ਲਗਾਤਾਰ 263ਵੇਂ ਦਿਨ ਪੰਜਾਬ ਪੁਲਸ ਨੇ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 92 ਐੱਫ.ਆਈ.ਆਰਜ਼ ਦਰਜ ਕਰ ਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 263 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ।
ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.8 ਕਿੱਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 298 ਛਾਪੇ ਮਾਰੇ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
