ਚੰਡੀਗੜ੍ਹ,14 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਠੀਕ ਨਾ ਹੋਣ ਕਾਰਨ ਸਿੱਟ ਅੱਗੇ 16 ਜੂਨ ਨੂੰ ਪੇਸ਼ ਨਹੀਂ ਹੋ ਸਕਣਗੇ । ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਟ ਨੂੰ ਲਿਖਤੀ ਤੌਰ ‘ਤੇ ਅੱਜ ਹੀ ਭੇਜ ਦਿੱਤਾ ਜਾਏਗਾ।
ਉਨ੍ਹਾਂ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਜੋ ਜਾਵੇਗੀ ਤਾਂ ਉਸ ਵੇਲੇ ਸਿੱਟ ਨੂੰ ਦੱਸ ਦਿੱਤਾ ਜਾਏਗਾ, ਫਿਰ ਸਿੱਟ ਉਨ੍ਹਾਂ ਤੋਂ ਪੁੱਛਗਿੱਛ ਕਰ ਸਕੇਗੀ|