ਕੈਪਟਨ ਦਾ ਪਰਗਟ ਸਿੰਘ ਮੋੜਵਾਂ ਜਵਾਬ

captian/nawanpunjab.com

ਚੰਡੀਗੜ੍ਹ, 14 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲਾ ਹੁਣ ਇੱਕ ਵੱਡਾ ਮੁੱਦਾ ਬਣਦਾ ਨਜ਼ਰ ਆ ਰਿਹਾ ਹੈ। ਜਿੱਥੇ ਪੰਜਾਬ ਵਿਚ ਸਿਆਸੀ ਪਾਰਟੀਆਂ ਨੇ ਇਸ ਮੁੱਦੇ ਦਾ ਵਿਰੋਧ ਕੀਤਾ ਹੈ, ਉੱਥੇ ਹੀ ਕਿਸਾਨਾਂ ਨੇ ਵੀ ਇਸ ਮਾਮਲੇ ਵਿਚ ਆਪਣਾ ਵਿਰੋਧ ਜਤਾਇਆ ਹੈ। ਇਸ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਵੱਡਾ ਬਿਆਨ ਦੇ ਕੇ ਇਸ ਵਿਰੋਧ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਪਰਗਟ ਸਿੰਘ ਨੇ ਕੇਂਦਰ ਸਰਕਾਰ ਦੇ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰਨ ਦੇ ਫੈਸਲੇ ਪਿੱਛੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਦੱਸਿਆ ਹੈ। ਉਥੇ ਹੀ ਦੂਜੇ ਪਾਸੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਹਾਸੋਹੀਣੀਆਂ ਗੱਲਾਂ ਨਾ ਕਰੋ । ਉਨ੍ਹਾਂ ਕਿਹਾ ਕਿ ਤੁਸੀਂ ਤੇ ਨਵਜੋਤ ਸਿੰਘ ਸਿੱਧੂ ਇਕ ਸਿੱਕੇ ਦੇ ਦੋ ਪਹਿਲੂ ਹੋ ਜੋ ਸਿਰਫ ਗੱਲਾਂ ਹੀ ਕਰਦੇ ਹਨ।

Leave a Reply

Your email address will not be published. Required fields are marked *