16 ਅਕਤੂਬਰ ਨੂੰ ਫੂਕੇ ਜਾਣਗੇ PM ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ : ਸੰਯੁਕਤ ਕਿਸਾਨ ਮੋਰਚਾ

rajewal/nawanpunjab.com

ਜਲੰਧਰ, 14 ਅਕਤੂਬਰ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਦੇਸ਼ ਵਿਚ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਅੱਗੇ ਵਧਾ ਦਿੱਤਾ ਗਿਆ ਹੈ।ਜਲੰਧਰ ਤੋਂ ਸੰਯੁਕਤ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ 15 ਅਕਤੂਬਰ ਨੂੰ ਮੋਦੀ, ਸ਼ਾਹ ਅਤੇ ਅਸ਼ੀਸ਼ ਮਿਸ਼ਰਾ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਸਮਾਜਿਕ ਤਿਉਹਾਰ ਹੋਣ ਕਰ ਕੇ ਅੱਗੇ ਪਾ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਪੁਤਲੇ ਹੁਣ 16 ਅਕਤੂਬਰ ਨੂੰ ਫੂਕੇ ਜਾਣ, ਕਿਉਂਕਿ ਦੁਸਹਿਰਾ ਇਕ ਸਮਾਜਿਕ ਤਿਉਹਾਰ ਹੈ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਗੌਰਤਲਬ ਹੈ ਕਿ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦਾਇਕ ਘਟਨਾ ‘ਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ ਅਤੇ ਭੜਕੀ ਹਿੰਸਾ ਵਿੱਚ 3 ਹੋਰ ਲੋਕਾਂ ਨੂੰ ਵੀ ਜਾਨ ਗੁਆਉਣੀ ਪਈ ਸੀ।ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮ੍ਰਿਤਕਾਂ ਨੂੰ 45-45 ਲੱਖ ਰੁਪਏ ਅਤੇ 1-1 ਪਰਿਵਾਰਿਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਮਗਰੋਂ ਪੰਜਾਬ ਅਤੇ ਛੱਤੀਸਗੜ੍ਹ ਸਰਕਾਰ ਵੱਲੋਂ ਵੀ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਦਾ ਐਲਾਨ ਕੀਤਾ ਗਿਆ ਸੀ। ਇਸ ਘਟਨਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

ਇਸ ਦੌਰਾਨ ਕਿਸਾਨ ਆਗੂਆਂ ਨੇ ਪ੍ਰੈੱਸ ਵਾਰਤਾ ਕਰਕੇ ਮੰਗ ਕੀਤੀ ਸੀ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਇਹ ਸਾਜ਼ਿਸ਼ ਰਚੀ ਹੈ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਜੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ।ਬਾਅਦ ਵਿੱਚ ਕੁਝ ਸੰਗਠਨਾਂ ਨੇ ਕਿਸਾਨਾਂ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ ਕਿ ਸਮਾਜਿਕ ਤਿਉਹਾਰ ਵਾਲੇ ਦਿਨ ਅਜਿਹਾ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਤੱਕ ਅਜੇ ਮਿਸ਼ਰਾ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਨੇ ਦੁਸਹਿਰੇ ਵਾਲੇ ਦਿਨ ਦੀ ਜਗ੍ਹਾ 16 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *