ਪਟਿਆਲਾ, 14 ਜੂਨ (ਦਲਜੀਤ ਸਿੰਘ)- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ 86ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਦੀ ਸਰੀਰ ਦੀ ਚਮੜੀ ਖਰਾਬ ਹੋਣ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ ।
ਬੀਤੇ ਦਿਨ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਵਿੱਚ ਭਾਵੇਂ ਜ਼ੁਬਾਨੀ ਤੌਰ ਤੇ ਇਹ ਕਿਹਾ ਗਿਆ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ ।
ਪਰ ਲਗਾਤਾਰ ਪੰਜ ਮਹੀਨਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਅਦ ਵੀ ਸਰਕਾਰ ਵੱਲੋਂ ਲਾਰੇ ਹੀ ਦਿੱਤੇ ਜਾ ਰਹੇ ਹਨ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਹੋਰ ਤੇਜ ਹੋਵੇਗਾ