ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਬਸਪਾ ਸੁਪਰੀਮੋ ਮਾਇਆਵਤੀ ਨੇ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਨਿੰਦਾ ਕੀਤੀ ਹੈ | ਇਸ ਮਾਮਲੇ ਵਿਚ ਜਿੱਥੇ ਪੁਲਿਸ ਤੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ |
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਰੱਖੀ ਹੈ | ਮਾਇਆਵਤੀ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਲਖੀਮਪੁਰ ਖੀਰੀ ਦੀ ਤਰ੍ਹਾਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ |