ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਦਲਜੀਤ ਸਿੰਘ)- ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ.ਡਬਲਿਊ.ਡੀ.ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ
