ਚੰਡੀਗੜ੍ਹ 18 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਸ਼ਹਿਰਾਂ ‘ਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆ ਬਿੱਲ ਨੂੰ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ‘ਚ ਪਾਣੀ ਦਾ ਬਿੱਲ ਫਿਕਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਹੁਣ ਸਰਕਾਰ ਵੱਲੋਂ ਭਰਿਆ ਜਾਵੇਗਾ।
ਪੰਜਾਬ ਕੈਬਨਿਟ ਮੀਟਿੰਗ ਮਗਰੋਂ ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਸ਼ਹਿਰਾਂ ‘ਚ ਪਾਣੀ ਦੇ ਬਿੱਲ ਕੀਤੇ ਮੁਆਫ਼
