ਲਖਨਊ , 19 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ਇਨ੍ਹਾਂ ਸ਼ੱਕੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਹੈ। ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤੇ ਜਾਣਗੇ ।
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
