26 ਅਕਤੂਬਰ ਨੂੰ ਹੋਵੇਗੀ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ

court/nawanpunjab.com

ਨਵੀਂ ਦਿੱਲੀ, 20 ਅਕਤੂਬਰ (ਦਲਜੀਤ ਸਿੰਘ)- 26 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ ਕਿਉਂਕਿ ਉੱਤਰ ਪ੍ਰਦੇਸ਼ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫਿਟਕਾਰ ਲਗਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਙ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

Leave a Reply

Your email address will not be published. Required fields are marked *