ਲਖਨਊ, 20 ਅਕਤੂਬਰ (ਦਲਜੀਤ ਸਿੰਘ)- ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਹੁਣ ਪਰਿਵਾਰ ਨੂੰ ਮਿਲਣ ਲਈ ਜਾ ਰਹੇ ਹਨ |
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
