ਨਵੀਂ ਦਿੱਲੀ, 21 ਅਕਤੂਬਰ (ਦਲਜੀਤ ਸਿੰਘ)- ਕਿਸਾਨਾਂ ਦੇ ਧਰਨੇ ਦੇ ਮਾਮਲੇ ਵਿਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਸ ਵਿਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ | ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ |
ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ | ਜ਼ਿਕਰਯੋਗ ਹੈ ਕਿ ਹੁਣ ਮਾਮਲੇ ਦੀ ਸੁਣਵਾਈ 7 ਦਸੰਬਰ ਨੂੰ ਕੀਤੀ ਜਾਵੇਗੀ |