ਅੰਮਿ੍ਰਤਸਰ, 21 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਾਪਤ ਕਰਨ ’ਚ ਆਸਾਨੀ ਹੋਵੇਗੀ। ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਦੇ ਹੋਏ ਡਾ. ਵੇਰਕਾ ਨੇ ਦੱਸਿਆ ਕਿ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦਾ 114.61 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਅਤੇ ਹੁਣ ਤੱਕ 85 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਹ ਇੰਸਟੀਚਿਊਟ ਇਸੇ ਸਾਲ ਸ਼ੁਰੂ ਹੋ ਜਾਵੇਗਾ। ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਅਕਤੂਬਰ 2021 ਨਿਰਧਾਰਤ ਕੀਤਾ ਗਿਆ ਸੀ। ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਇਸ ਇੰਸਟੀਚਿਊਟ ਦਾ ਕੰਮ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਹਨ।
Related Posts
ਆਮ ਆਦਮੀ ਪਾਰਟੀ ਨੇ ਆਪਣਾ ਵਜੂਦ ਗੁਆਇਆ: ਸੁਖਬੀਰ
ਖੰਨਾ, 3 ਮਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ…
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਪੀਕਰ ਕੁਲਤਾਰ ਸੰਧਵਾਂ
ਅੰਮ੍ਰਿਤਸਰ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ…
ਸੰਤੁਲਨ ਵਿਗੜਣ ਕਾਰਨ ਪਲਟੇ ਰੱਦੀ ਵਾਲੇ ਟਰੱਕ ’ਚੋਂ ਮਿਲਿਆ ਪਵਿੱਤਰ ਬਾਈਬਲ ਦੀਆਂ ਕਾਪੀਆਂ
ਬਟਾਲਾ, 28 ਅਕਤੂਬਰ (ਦਲਜੀਤ ਸਿੰਘ)- ਬੀਤੀ ਦੇਰ ਰਾਤ 11 ਵਜੇ ਸਥਾਨਕ ਜੀ. ਟੀ. ਰੋਡ ਬਟਾਲਾ ’ਚ ਸੰਤੁਲਨ ਵਿਗੜਣ ਨਾਲ ਇਕ…