ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਪਹਿਲਾ ਈ-ਵਹੀਕਲ ਖਰੀਦਣ ‘ਤੇ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ

chutala/nawanpunjab.com

ਹਰਿਆਣਾ, 21 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਪਹਿਲਾ ਈ-ਵਹੀਕਲ ਖਰੀਦਣ ‘ਤੇ ਵਿਸ਼ੇਸ਼ ਰਿਆਇਤ ਦਿੱਤੀ ਜਾਵੇਗੀ। ਸੂਬੇ ਵਿਚ ਰਾਜ/ਕੌਮੀ ਅਤੇ ਕੌਮਾਂਤਰੀ ਪੱਧਰ ਦੇ ਸੰਸਥਾਨ ਵਿਚ ਈ-ਮੋਬਿਲਿਟੀ ਦੇ ਖੇਤਰ ਵਿਚ ਖੋਜ ਅਤੇ ਵਿਕਾਸ ਦੇ ਲਈ 5 ਕਰੋੜ ਰੁਪਏ ਤਕ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਡਿਪਟੀ ਸੀਐਮ ਜਿਨ੍ਹਾਂ ਦੇ ਕੋਲ ਉਦਯੋਗ ਅਤੇ ਵਪਾਰ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਇਹ ਜਾਣਕਾਰੀ ਅੱਜ ਹਰਿਆਣਾ ਇਲੈਕਟ੍ਰਿਕ ਵਹੀਕਲ ਪੋਲਿਸੀ-2021 ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੇ ਬਾਅਦ ਦਿੱਤੀ।

Leave a Reply

Your email address will not be published. Required fields are marked *