ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ ‘ਤੇ ਫ਼ੜਿਆ ਹੈ ਜੋ ਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਨੂੰ ਸ਼ਾਮਲ ਨਾ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।
Related Posts

ਪੰਜਾਬ ’ਚ ਅੱਜ ਤੇ ਭਲਕੇ ਭਰਵੇਂ ਮੀਂਹ ਦੀ ਪੇਸ਼ੀਨਗੋਈ
ਚੰਡੀਗੜ੍ਹ, ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਹੈ ਜਿਸ ਦੌਰਾਨ ਅੱਜ ਬਠਿੰਡਾ ਸ਼ਹਿਰ 40 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ…

ਦਿੱਲੀ ਪੁਲਿਸ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਗਿਆ ਗ੍ਰਿਫ਼ਤਾਰ
ਨਵੀਂ ਦਿੱਲੀ, 7 ਮਈ- ਦਿੱਲੀ ਪੁਲਿਸ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਗਿਆ ਗ੍ਰਿਫ਼ਤਾਰ Post Views: 33

ਪਹਿਲਗਾਮ ਹਮਲੇ ਦਾ IPL ‘ਤੇ ਅਸਰ! ਅੱਜ ਗਰਾਊਂਡ ‘ਤੇ ਨਹੀਂ ਹੋਵੇਗਾ…
ਸਪੋਰਟਸ ਡੈਸਕ- ਮੰਗਲਵਾਰ ਨੂੰ ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਵਲੋਂ ਮਾਰੇ ਗਏ ਬੇਕਸੂਰ ਭਾਰਤੀ ਨਾਗਰਿਕਾਂ ਦੇ ਸੋਗ ‘ਚ ਸਾਰਾ ਦੇਸ਼…