ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ-ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸਿਖਰਲੇ ਅਫਸਰਾਂ ਤੱਕ ਸਮੁੱਚੀ ਪੁਲੀਸ ਫੋਰਸ ਨੂੰ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਜਾਇਜ਼ ਸ਼ਰਾਬ ਦਾ ਕਾਰੋਬਾਰ ਖਤਮ ਕਰਨ ਅਤੇ ਰੇਤ ਮਾਫੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਨ ਲਈ ਪੁਲੀਸ ਨੂੰ ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *