ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਹਾਈਕਮਾਨ ਤੋਂ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਦੇ ਵੱਲੋਂ ਪੰਜਾਬ ਕਾਂਗਰਸ ਦਾ ਇੰਚਾਰਜ਼ ਹਰੀਸ਼ ਰਾਵਤ ਹਟਾ ਦਿੱਤਾ ਹੈ ਅਤੇ ਹਰੀਸ਼ ਰਾਵਤ ਦੀ ਜਗ੍ਹਾ ਤੇ ਹੁਣ ਹਰੀਸ਼ ਚੌਧਰੀ ਪੰਜਾਬ ਦੇ ਇੰਚਾਰਜ ਹੋਣਗੇ।
ਖ਼ਬਰਾਂ ਦੀ ਮੰਨੀਏ ਤਾਂ, ਅੱਜ ਬਾਅਦ ਦੁਪਹਿਰ ਕਾਂਗਰਸ ਹਾਈਕਮਾਨ ਦੇ ਵੱਲੋਂ ਇਹ ਵੱਡਾ ਫ਼ੈਸਲਾ ਕੀਤਾ ਗਿਆ ਅਤੇ ਹਰੀਸ਼ ਚੌਧਰੀ ਨੂੰ ਰਾਵਤ ਦੀ ਛੁੱਟੀ ਮਗਰੋਂ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।
