ਚੰਡੀਗੜ੍ਹ 22 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਸ. ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਅਤੇ ਯੂਨਸ ਮੁਹੰਮਦ ਮਲੇਰਕੋਟਲਾ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੇ ਨਾਲ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।
ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ।
