ਮੌੜ ਬੰਬ ਧਮਾਕੇ ਬਾਰੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੁੱਛਿਆ, ”ਬਿਆਨਬਾਜ਼ੀ ਦੀ ਥਾਂ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੌੜ ਬੰਬ ਧਮਾਕੇ ਵਿੱਚ ਕੀ ਕਾਰਵਾਈ ਕਰ ਰਹੇ ਹਨ?” ਉਨ੍ਹਾਂ ਕਿਹਾ ਕਿ ਅਸੀਂ (ਆਪ) ਸ਼ੁਰੂ ਤੋਂ ਕਹਿੰਦੇ ਆ ਰਹੇ ਹਾਂ ਕਿ ਕਾਂਗਰਸ, ਬਾਦਲਾਂ ਅਤੇ ਭਾਜਪਾ ਨੇ 2017 ‘ਚ ਆਮ ਆਦਮੀ ਪਾਰਟੀ ਨੂੰ ਸੱਤਾ ‘ਚ ਆਉਣ ਤੋਂ ਰੋਕਣ ਲਈ ਇੰਨਾ ਨੇ ਮੌੜ ਬੰਬ ਧਮਾਕਾ ਕਰਨ ਦੀ ਸਾਂਝੀ ਸਾਜ਼ਿਸ਼ ਰਚੀ ਸੀ ਅਤੇ ਵੋਟਾਂ ਤੋਂ ਠੀਕ 4 ਦਿਨ ਪਹਿਲਾਂ ਮੌੜ ਬੰਬ ਧਮਾਕਾ ਕਰਵਾ ਕੇ 3 ਬੱਚਿਆਂ ਸਮੇਤ 7 ਨਿਰਦੋਸ਼ਾਂ ਦੀ ਜਾਨ ਲਈ ਅਤੇ ਕਰੀਬ 2 ਦਰਜਨ ਲੋਕ ਜ਼ਖਮੀ ਕੀਤੇ ਸਨ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ”ਵਿਧਾਨ ਸਭਾ ਚੋਣਾ 2017 ਦੌਰਾਨ ਮੌੜ ‘ਚ ਕੀਤਾ ਗਿਆ ਬੰਬ ਧਮਾਕਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਅਤੇ ਵੋਟਰਾਂ ਨੂੰ ਡਰਾਉਣ ਦਾ ਮਨਸੂਬਾ ਸੀ, ਜੋ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਸਾਂਝੀ ਕਰਤੂਤ ਸੀ।” ਉਨ੍ਹਾਂ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਅੱਜ ਗ੍ਰਹਿ ਮੰਤਰੀ ਹੁੰਦਿਆਂ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਮੌੜ ਬੰਬ ਧਮਾਕੇ ਵਿੱਚ ਕੋਈ ਕਾਰਵਾਈ ਨਾ ਕਰਨ ਦੋਸ਼ ਲਾ ਰਹੇ ਹਨ। ਪਰ ਸਭ ਨੂੰ ਪਤਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਖ਼ੁਦ ਵੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ‘ਚ ਸ਼ਾਮਲ ਸਨ ਅਤੇ ਕੈਪਟਨ ਦੇ ਕਰੀਬੀ ਸਨ, ਉਸ ਸਮੇਂ ਉਨ੍ਹਾਂ ਮੌੜ ਬੰਬ ਧਮਾਕੇ ਦੀ ਕੋਈ ਗੱਲ ਨਹੀਂ ਕੀਤੀ