ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ ਜਿਸ ਵਿੱਚ ਸਬ-ਅਰਬਨ ਅੰਮਿ੍ਰਤਸਰ, ਗੁਰਦਾਸਪੁਰ, ਤਰਨਤਾਰਨ ਤੇ ਅੰਮਿ੍ਰਤਸਰ ਸਿਟੀ ਸਰਕਲ ਆਉਂਦੇ ਹਨ, ਕੇਂਦਰੀ ਜ਼ੋਨ (ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਖੰਨਾ, ਸਬ-ਅਰਬਨ ਲੁਧਿਆਣਾ), ਉੱਤਰੀ ਜ਼ੋਨ ( ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ), ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ) ਅਤੇ ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ), ਵਿੱਚ ਕੁੱਲ 15.85 ਲਾਭਪਾਤਰੀ ਹਨ ਜਿਨਾਂ ਦੇ ਨਾਂ 1505 ਕਰੋੜ ਰੁਪਏ ਦੇ ਬਕਾਏ ਖੜੇ ਹਨ। ਇਨਾਂ ਵਿੱਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *