ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ 10ਵੀਂ ਤੇ 12ਵੀਂ ਕਲਾਸ ਦੀਆਂ ਸੀ ਬੀ ਐਸ ਈ ਦੀਆਂ ਪ੍ਰੀਖਿਆਵਾਂ ਦੇ ਮਾਮਲੇ ਵਿਚ ਪੰਜਾਬ ਦਾ ਦਰਜਾ ਘਟਾ ਕੇ ਮਾਈਨਰ ਕਰਨ ਅਤੇ ਅੱਧੇ ਸੂਬੇ ਨੁੰ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਲਿਆਉਣ ਦੇ ਮਾਮਲੇ ਵਿਚ ਵਿਤਕਰੇ ਦਾ ਮਸਲਾ ਜ਼ੋਰਦਾਰ ਢੰਗ ਨਾਲ ਕੇਂਦਰ ਕੋਲ ਚੁੱਕਣ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਧੱਕਾ ਕੀਤੇ ਜਾਣ ਦੇ ਮਾਮਲੇ ਮੁੱਖ ਮੰਤਰੀ ਜ਼ੋਰਦਾਰ ਢੰਗ ਨਾਲ ਕੇਂਦਰ ਕੋਲ ਚੁੱਕਣ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਪਹਿਲਾਂ ਚੰਨੀ ਨੇ ਅੱਧੇ ਸੂਬੇ ਵਿਚ ਪੁਲਿਸ ਦਾ ਕੰਮ ਕੇਂਦਰ ਹਵਾਲੇ ਕਰਨ ਦੇ ਮਾਮਲੇ ਵਿਚ ਆਤਮ ਸਮਰਪਣ ਕਰÇ ਦੱਤਾ। ਹੁਣ ਉਹਨਾਂ ਨੇ ਫਿਰ ਪੰਜਾਬੀ ਨੂੰ ਮਾਈਨਰ ਵਿਸ਼ਾ ਬਣਾਉਣ ਦੇ ਮਾਮਲੇ ਵਿਚ ਸਹਿਮਤੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਸੰਕੇਤ ਹਨ ਕਿ ਉਹ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਵਾਸਤੇ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਨੱਚ ਰਹੇ ਹਨ।