ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਸੋਧਿਆ ਹੋਇਆ ਪਾਣੀ : ਰਾਣਾ ਗੁਰਜੀਤ ਸਿੰਘ

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ 11.10 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕੁਝ ਮਹੀਨਿਆਂ ’ਚ ਮੁਕੰਮਲ ਹੋਣ ਵਾਲਾ ਇਹ ਪ੍ਰੋਜੈਕਟ 7 ਪਿੰਡਾਂ ਦੇ ਕਰੀਬ 2500 ਏਕੜ ਰਕਬੇ ਦੀਆਂ ਸਿੰਚਾਈ ਲੋੜਾਂ ਪੂਰੀਆਂ ਕਰੇਗਾ।

    ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੀਵਰੇਜ਼ ਦਾ ਪਾਣੀ ਟਰੀਟਮੈਂਟ ਉਪਰੰਤ ਜ਼ਮੀਨ ਹੇਠਾਂ ਵਿਛਾਈਆਂ ਪਾਈਪਾਂ ਰਾਹੀਂ ਸਿੰਚਾਈ ਲਈ ਕਿਸਾਨਾਂ ਨੂੰ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਰੋਜ਼ਾਨਾ ਦੀ ਸਮਰੱਥਾ 30 ਐਮ.ਐਲ.ਡੀ. ਹੋਵੇਗੀ ਅਤੇ ਇਹ ਸੋਧਿਆ ਹੋਇਆ ਪਾਣੀ ਪਿਪਲਾਂਵਾਲਾ, ਪੁਰਹੀਰਾਂ, ਬਸੀ ਦੌਲਤ ਖਾਂ, ਸਿੰਗੜੀਵਾਲ, ਕੁਰਾਂਗਣਾ, ਪੰਡੋਰੀ ਰੁਕਮਣ ਅਤੇ ਮੜੂਲੀ ਬ੍ਰਾਹਮਣਾ ਦੇ ਕਿਸਾਨਾਂ ਨੂੰ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੋਧਿਆ ਹੋਇਆ ਪਾਣੀ ਫ਼ਸਲਾਂ ਦੀ ਕਾਸ਼ਤ ਲਈ ਬਹੁਤ ਵਧੀਆ ਹੋਵੇਗਾ ਅਤੇ ਇਸ ਵਿਚ ਕਿਸੇ ਕਿਸਮ ਦਾ ਨੁਕਸਾਨਦੇਹ ਕੈਮੀਕਲ ਨਹੀਂ ਹੋਵੇਗਾ।

Leave a Reply

Your email address will not be published. Required fields are marked *