ਨੇੜਲੇ ਪਿੰਡ ਨਵਾਂ ਗਰਾਉਂ ਵਿਚ 7 ਏਕੜ ਜ਼ਮੀਨ ਉੱਤੇ ਸਾਬਕਾ ਪੁਲੀਸ ਅਧਿਕਾਰੀ ਸੰਜੀਵ ਗੁਪਤਾ ਆਪਣੇ ਗੁੰਡਿਆਂ ਨੂੰ ਲੈ ਕੇ ਨਾਜਾਇਜ਼ ਕਬਜ਼ੇ ਦੀ ਕਈ ਵਾਰ ਕੋਸ਼ਿਸ਼ ਕਰ ਚੁੱਕਿਆ ਹੈ। ਜਿਸ ਬਾਰੇ ਸਥਾਨਕ ਪੁਲੀਸ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਪੁਲੀਸ ਇਸ ਮਾਮਲੇ ਵਿਚ ਸੰਜੀਵ ਗੁਪਤਾ ਖ਼ਿਲਾਫ਼ ਕੁਝ ਵੀ ਨਹੀਂ ਕਰ ਰਹੀ।
