ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ ਵਿਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਵੰਡਿਆ ਜਾ ਸਕੇ।
ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਨਾਜ਼ੁਕ ਸਮੇਂ ਵਿਚ ਉਨ੍ਹਾਂ ਦੀ ਸਾਰ ਲੈਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਸੱਦਾ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਹੈ, ਨੂੰ ਵਿਰੋਧੀਆਂ ਪਾਰਟੀਆਂ ਦੇ ਕੂੜ ਪ੍ਰਚਾਰ ਨਾਲ ਗੁੰਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤਨੋ-ਮਨੋ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।