ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਉੱਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਲੰਬਿਤ ਪਿਆ ‘ਮਾਨਸੂਨ ਇਜਲਾਸ’ ਕਿਉਂ ਨਹੀਂ ਸੱਦ ਰਹੀ? ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਅਤੇ ਲੋਕ ਹਿਤੈਸ਼ੀ ਮੁੱਦਿਆਂ ਬਾਰੇ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਧਾਨ ਸਭਾ ਦਾ ਰਹਿੰਦਾ ਮਾਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ, ਕਿਉਂਕਿ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਸਥਾਈ ਹੱਲ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਜ਼ਰੂਰੀ ਹੈ।
