ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਅੱਜ ਹਜ਼ਾਰਾਂ ਲੋਕ ਡੇਂਗੂ ਦਾ ਸ਼ਿਕਾਰ ਹੋ ਗਏ ਹਨ। ਉਹਨਾਂ ਕਿਹਾ ਕਿ ਸਿਰਫ 10 ਦਿਨਾਂ ਵਿਚ ਹੀ ਡੇਂਗੂ ਨੇ ਹਜ਼ਾਰਾਂ ਲੋਕਾਂ ਨੁੰ ਸ਼ਿਕਾਰ ਬਣਾਇਆ ਹੈ ਤੇ ਲੋਕ ਹਸਪਤਾਲਾਂ ਵਿਚ ਰੁਲ ਰਹੇ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿਚ ਸੂਬੇ ਵਿਚ ਡੇਂਗੂ ਕੇਸਾਂ ਵਿਚ 90 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਧ ਕੇਸ ਮੁਹਾਲੀ, ਬਠਿੰਡਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿਚ ਸਾਹਮਣੇ ਆਏ ਹਨ ਜਿਥੇ 6970 ਲੋਕ ਡੇਂਗੂ ਤੋਂ ਪੀੜਤ ਹੋ ਗਏ ਹਨ। ਉਹਨਾਂ ਦੱਸਿਆ ਕਿ 12 ਅਕਤੂਬਰ ਨੂੰ ਪੰਜਾਬ ਵਿਚ ਡੇਂਗੂ ਕੇਸਾਂ ਦੀ ਗਿਣਤੀ 5889 ਸੀ ਜੋ 21 ਅਕਤੂਬਰ ਨੂੰ ਵੱਧ ਕੇ 11129 ‘ਤੇ ਪਹੁੰਚ ਗਈ ਕਿਉਂਕਿ ਪੰਜਾਬ ਸਰਕਾਰ ਸਮੇਂ ਸਿਰ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ।