ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਸ. ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮੰਜੂਰੀ ਵੀ ਦਿੱਤੀ।
