ਲੁਧਿਆਣਾ ਨੂੰ ਉੱਤਰੀ ਭਾਰਤ ਦਾ ਉਦਯੋਗਿਕ ਧੁਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ ਵਿਖੇ 378.77 ਏਕੜ ਰਕਬੇ ’ਚ ਹਾਈ-ਟੈਕ ਵੈਲੀ ਵਿਕਸਿਤ ਕੀਤੀ ਜਾ ਰਹੀ ਹੈ।ਇਹ ਵੈਲੀ ਸਰਕਾਰੀ ਸੰਸਥਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਤਿਆਰ ਕੀਤੀ ਜਾ ਰਹੀ ਹੈ।
378.77 ਏਕੜ ਜ਼ਮੀਨ ਦੇ ਪੂਰੇ ਹਿੱਸੇ ਲਈ ਖਾਕਾ ਯੋਜਨਾ, ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ), ਈ.ਆਈ.ਏ. ਨੋਟੀਫਿਕੇਸ਼ਨ ਅਧੀਨ ਵਾਤਾਵਰਣ ਸਬੰਧੀ ਪ੍ਰਵਾਨਗੀ, ਰੇਰਾ ਆਦਿ ਲਈ ਮਨਜ਼ੂਰੀ ਪਹਿਲਾਂ ਹੀ ਪ੍ਰਾਪਤ ਹੋ ਚੁੱਕੀ ਹੈ। ਇਸ ਪ੍ਰਾਜੈਕਟ ’ਤੇ 365 ਕਰੋੜ ਰੁਪਏ ਦੀ ਲਾਗਤ ਆਵੇਗੀ।