ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨਾਲ ਮੁਲਾਕਾਤ ਕਰਕੇ ਮੀਂਹ, ਹਨੇਰੀ ਅਤੇ ਗੜਿਆਂ ਕਾਰਨ ਹੋਏ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮਾਨਸਾ, ਬਠਿੰਡਾ ਸ਼ਹਿਰੀ, ਲਹਿਰਾ, ਸੰਗਰੂਰ, ਕੋਟਕਪੂਰਾ, ਸ੍ਰੀ ਮੁਕਤਸਰ, ਆਤਮ ਨਗਰ ਲੁਧਿਆਣਾ, ਖਰੜ ਆਦਿ ਮੰਡੀਆਂ ਦਾ ਦੌਰਾ ਕਰ ਰਹੇ ਸਾਰੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਆਫ਼ਤ ਨਾਲ ਪੰਜਾਬ ‘ਚ ਬਰਬਾਦ ਹੋਈਆਂ ਫ਼ਸਲਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ।
