ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਦਿੱਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦਿੱਤਾ ਜਾਵੇ।
