ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹ ਸਾਰੀਆਂ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ ਜੋ ਕਾਂਗਰਸ ਸਰਕਾਰ ਨੇ ਭੰਗ ਕੀਤੀਆਂ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਪੰਜਾਬ ਏਕਤਾ ਟਰਾਂਸਪੋਰਟ ਸੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜੋ ਕਿ ਕਾਂਗਰਸ ਦੇ ਸੀਨੀਅਰ ਅਹੁਦੇਦਾਰ ਸਨ, ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿਚ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਵੇਲੇ ਦਿੱਤਾ। ਉਹਨਾਂ ਦੇ ਨਾਲ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।