ਨਵੀਂ ਦਿੱਲੀ/ ਚੰਡੀਗੜ੍ਹ, 25 ਅਕਤੂਬਰ , ਹਰਿਆਣਾ-ਦਿੱਲੀ ਦੇ ਸਿੰਘੂ ਸਰਹੱਦ ‘ਤੇ ਨਿਹੰਗਾਂ ਵੱਲੋਂ ਮਾਰੇ ਗਏ ਦਲਿਤ ਨੌਜਵਾਨ ਲਖਬੀਰ ਸਿੰਘ ਦੇ ਪਰਿਵਾਰ ਦਾ ਵਫ਼ਦ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਦਿੱਲੀ ਵਿੱਚ ਮਿਲਿਆ। ਇਸ ਵਫ਼ਦ ਵਿੱਚ ਮ੍ਰਿਤਕ ਲਖਬੀਰ ਸਿੰਘ ਦੀ ਪਤਨੀ ਜਸਪ੍ਰੀਤ ਕੌਰ, ਭੈਣ ਰਾਜ ਕੌਰ ਅਤੇ ਮ੍ਰਿਤਕ ਦੀਆਂ 3 ਧੀਆਂ ਸਮੇਤ ਪਰਿਵਾਰ ਦੇ ਹੋਰ ਮੈਂਬਰ ਸ਼ਾਮਲ ਸਨ, ਜਿਨ੍ਹਾਂ ਨੇ ਕਮਿਸ਼ਨ ਅੱਗੇ ਇਸ ਕਤਲੇਆਮ ਬਾਰੇ ਆਪਣੀਆਂ ਚਿੰਤਾਵਾਂ ਅਤੇ ਦੁੱਖ ਪ੍ਰਗਟ ਕੀਤੇ।
