ਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਆਪਣੇ ਸਾਥੀਆਂ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਨਿਰਮਲਜੀਤ ਸਿੰਘ ਨਿੰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਰਸਮੀ ਤੌਰ `ਤੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਸਮੇਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਸਮਾਜ ਦਾ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਨਿਰਮਲਜੀਤ ਸਿੰਘ ਨਿੰਮਾ ਵੱਲੋਂ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪਰਿਵਾਰ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਕਾਫ਼ਲੇ ਵਿੱਚ ਭਾਰੀ ਵਾਧਾ ਹੋਇਆ ਹੈ।
