ਮੁੱਖ ਮੰਤਰੀ ਦੀਆਂ ਹਦਾਇਤਾਂ ਤੇ ਕਾਰਵਾਈ ਅਤੇ ਅੱਜ ਸਵੇਰੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਪਾਲਣਾ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਪਿਛਲੇ ਦੋ ਦਿਨਾਂ ਤੋਂ ਸੂਬੇ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਮੰਡੀਆਂ ਵਿੱਚੋਂ ਪਾਣੀ ਕੱਢਣ ਬਾਰੇ ਅੱਜ ਕਾਰਵਾਈ ਰਿਪੋਰਟ ਪੇਸ਼ ਕੀਤੀ। ਅੱਜ ਸ਼ਾਮ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੀਆਂ ਖਰੀਦ ਏਜੰਸੀਆਂ ਦੀ ਮੀਟਿੰਗ ਦੌਰਾਨ ਵੇਰਵੇ ਦਿੰਦਿਆਂ ਰਵੀ ਭਗਤ ਨੇ ਦੱਸਿਆ ਕਿ ਸੂਬੇ ਦੀਆਂ 2000 ਤੋਂ ਵੱਧ ਆਰਜ਼ੀ ਅਤੇ ਸਥਾਈ ਮੰਡੀਆਂ ਲਗਾਤਾਰ ਮੀਂਹ ਪੈਣ ਕਰਕੇ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚੋਂ 40 ਮੰਡੀਆਂ ਵਿੱਚ ਪਾਣੀ ਭਰਨ ਦੇ ਨਾਲ ਨਾਲ ਚਿੱਕੜ ਹੋਣ ਕਰਕੇ ਕਈ ਗੰਭੀਰ ਸਮੱਸਿਆਵਾਂ ਪੇਸ਼ ਆਈਆਂ।ਦਿਨ ਭਰ ਮੋਟਰਾਂ ਨਾਲ ਮੰਡੀਆਂ
ਚੋਂ ਪਾਣੀ ਕੱਢਿਆ ਗਿਆ ਅਤੇ ਮੰਡੀਆਂ ਵਾਲੀਆਂ ਥਾਵਾਂ ਨੂੰ ਸੁਕਾਉਣ ਅਤੇ ਸਫ਼ਾਈ ਦੇ ਕੰਮ ਲਈ ਵੱਡੇ ਪੱਧਰ `ਤੇ ਲੇਬਰ ਲਗਾਈ ਗਈ।