ਲਖਨਊ, 27 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ ਆਪਣੇ ਮੈਂਬਰਾਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਚਸ਼ਮਦੀਦ ਗਵਾਹਾਂ ਨੂੰ ਅੱਗੇ ਆਉਣ ਅਤੇ ਆਪਣੇ ਬਿਆਨ ਦਰਜ ਕਰਨ ਅਤੇ ਡਿਜੀਟਲ ਸਬੂਤ ਪ੍ਰਦਾਨ ਕਰਨ ਲਈ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ ਹੈ। ਐਸ.ਆਈ.ਟੀ. ਦਾ ਕਹਿਣਾ ਹੈ ਕਿ ਜੇਕਰ ਚਸ਼ਮਦੀਦ ਗਵਾਹ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਵੇਰਵੇ ਗੁਪਤ ਰੱਖੇ ਜਾਣਗੇ ਅਤੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ |
ਲਖੀਮਪੁਰ ਖੀਰੀ ਹਿੰਸਾ : ਐਸ.ਆਈ.ਟੀ. ਨੇ ਸੰਪਰਕ ਨੰਬਰ ਕੀਤੇ ਜਾਰੀ,ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਦੀ ਅਪੀਲ
