ਸਰਦੂਲਗੜ੍ਹ 27 ਅਕਤੂਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਕਰੰਡੀ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ ।
27 ਨਵੰਬਰ ਨੂੰ ਇੱਕ ਸਾਲ ਪੂਰਾ ਹੋਣ ਤੋ ਬਾਅਦ ਕਿਸਾਨ ਆਪਣੇ ਟੈਂਟਾਂ ਦੀ ਰਿਪੇਅਰ ਸ਼ੁਰੂ ਕਰਨਗੇ। ਜੇ ਸਰਕਾਰ ਨੇ ਕਾਨੂੰਨ ਰੱਦ ਨਾ ਕੀਤੇ ਤਾਂ ਅੰਦੋਲਨ ਵੀ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਚੋਣ ਵਿਚ ਹਿੱਸਾ ਨਹੀਂ ਲਵੇਗਾ।