ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ

randhawa/nawanpunjab.com

ਫਿਲੌਰ, 28 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪੂਰੇ ਐਕਸ਼ਨ ਮੂਡ ’ਚ ਨਜ਼ਰ ਆ ਰਹੇ ਹਨ। ਦਰਅਸਲ ਐਕਸ਼ਨ ਮੂਡ ’ਚ ਨਿਕਲੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ’ਤੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਡਿਊਟੀ ’ਤੇ ਤਾਇਨਾਤ ਏ. ਐੱਸ. ਆਈ. ਜਸਵੰਤ ਸਿੰਘ, ਬਲਵਿੰਦਰ ਸਮੇਤ ਤਿੰਨ ਪੁਲਸ ਕਰਮਚਾਰੀਆਂ ਨੂੰ ਡਿਊਟੀ ’ਚ ਕੋਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ।

ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਰੰਧਾਵਾ ਪੁਲਸ ਮੁਲਾਜ਼ਮਾਂ ਦੀ ਝਾੜ ਕਰਦੇ ਹੋਏ ਦਿੱਸ ਰਹੇ ਹਨ।

Leave a Reply

Your email address will not be published. Required fields are marked *