ਨਵੀਂ ਦਿੱਲੀ, 28 ਅਕਤੂਬਰ (ਦਲਜੀਤ ਸਿੰਘ)- ਦਿੱਲੀ ਦੇ ਟਿੱਕਰੀ ਬਾਰਡਰ ‘ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ | ਇਨ੍ਹਾਂ ਤਿੰਨਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ ਗਈਆਂ ਹਨ | ਇਸ ਘਟਨਾ ‘ਤੇ ਸਿਆਸਤਦਾਨਾਂ ਦੇ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ ਹੀ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਸਾਡੇ ਕਿਸਾਨ ਪਰਿਵਾਰਾਂ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਹੀਂ ਬੈਠਣਾ ਪਵੇਗਾ। ਅਜਿਹੇ ਦਰਦਨਾਕ ਹਾਦਸੇ ਕਦੇ ਨਹੀਂ ਵਾਪਰਨਗੇ। ਉੱਥੇ ਹੀ ਰਾਹੁਲ ਗਾਂਧੀ ਦੇ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ ਕਿਹਾ ਗਿਆ ਹੈ ਕਿ ਇਹ ਬੇਰਹਿਮੀ ਅਤੇ ਨਫ਼ਰਤ ਸਾਡੇ ਦੇਸ਼ ਨੂੰ ਖੋਖਲਾ ਕਰ ਰਹੀ ਹੈ |
Related Posts
ਰਾਜ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ,ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਹੋਇਆ ਹੰਗਾਮਾ
ਨਵੀਂ ਦਿੱਲੀ, 4 ਅਪ੍ਰੈਲ (ਬਿਊਰੋ)- ਪੈਟਰੋਲੀਅਮ ਪਦਾਰਥਾਂ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ…
ਕੋਰੋਨਾ: ਦੇਸ਼ ’ਚ ਬੀਤੇ 24 ਘੰਟਿਆਂ ’ਚ ਆਏ 2.86 ਲੱਖ ਤੋਂ ਵਧ ਨਵੇਂ ਮਾਮਲੇ, 573 ਲੋਕਾਂ ਦੀ ਮੌਤ
ਨਵੀਂ ਦਿੱਲੀ, 27 ਜਨਵਰੀ (ਬਿਊਰੋ)- ਦੇਸ਼ ’ਚ ਕੋਰੋਨਾ ਸੰਕਟ ਦਰਮਿਆਨ ਕੁਝ ਮਾਮਲਿਆਂ ’ਚ ਰਾਹਤ ਦੀ ਖ਼ਬਰ ਆਈ ਹੈ। ਸਿਹਤ ਮੰਤਰਾਲਾ…
ਲੁਧਿਆਣਾ ਨੇੜੇ ਭੈਣੀ ਸਾਹਿਬ ਪੁੱਜੇ ਮੁੱਖ ਮੰਤਰੀ ਚੰਨੀ, ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ
ਲੁਧਿਆਣਾ, 20 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ…