ਮਾਨਸਾ, 28 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਪ੍ਰਧਾਨ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਵੱਡੇ ਦਾਅਵੇ ਕੀਤੇ ਹਨ। ਕੇਜਰੀਵਾਲ ਨੇ ਮਾਰਚ 2022 ‘ਚ ‘ਆਪ’ ਦੀ ਸਰਕਾਰ ਬਣਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਬਾਅਦ ਅਸੀਂ ਕਿਸੇ ਵੀ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਨਹੀਂ ਦੇਆਂਗੇ। 30 ਅਪ੍ਰੈਲ ਤੱਕ ਕਿਸਾਨਾਂ ਦੇ ਖਾਤਿਆਂ ’ਚ ਮੁਆਵਜ਼ਾ ਪਾ ਦਿੱਤਾ ਜਾਵੇ।
ਚੰਨੀ ’ਤੇ ਤੰਜ ਕੱਸਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਡੀ ਨਕਲ ਕਰ ਰਹੇ ਹੋ, ਜੋ ਆਸਾਨ ਹੈ। ਲੋਕਾਂ ਦੇ ਨਾਲ ਮਿਲ ਕੇ ਰਹਿਣਾ ਅਤੇ ਉਨ੍ਹਾਂ ਨਾਲ ਆਮ ਆਦਮੀ ਬਣ ਕੇ ਗੱਲਬਾਤ ਕਰਨੀ ਸੌਖੀ ਹੈ ਪਰ ਉਸ ’ਤੇ ਅਮਲ ਕਰਨਾ ਮੁਸ਼ਕਿਲ ਹੈ। ਲੋਕਾਂ ਨਾਲ ਵਾਅਦੇ ਕਰਨੇ ਸੌਖੇ ਹਨ ਪਰ ਉਨ੍ਹਾਂ ਨੂੰ ਨਿਭਾਉਣਾ ਔਖਾ ਹੈ।
ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਕਿਸਾਨਾਂ ਲਈ ਹੋਰ ਵੀ ਬਹੁਤ ਸਾਰੀਆਂ ਯੋਜਨਾਵਾਂ ਹਨ, ਜਿਸ ਦੇ ਬਾਰੇ ਮੈਂ ਅਗਲੇ ਮਹੀਨੇ ਪੰਜਾਬ ਆ ਕੇ ਦੱਸਾਂਗਾ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ।