ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੂੰ ਮਿਲੀ ਜ਼ਮਾਨਤ

khan/nawanpunjab.com

ਨਵੀਂ ਦਿੱਲੀ,28 ਅਕਤੂਬਰ (ਦਲਜੀਤ ਸਿੰਘ)- ਬੰਬੇ ਹਾਈ ਕੋਰਟ ਨੇ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ, ਮਾਡਲ ਮੁਨਮੁਨ ਧਮੇਚਾ ਅਤੇ ਅਰਬਾਜ਼ ਮਰਚੈਂਟ ਨੂੰ ਵੱਡੀ ਰਾਹਤ ਦਿੱਤੀ ਹੈ। ਤਿੰਨਾਂ ਨੂੰ ਅੱਜ ਡਰਗੱਜ਼ ਦੇ ਮਾਮਲੇ ਵਿੱਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।ਪਰ ਅੱਜ ਉਹ ਘਰ ਨਹੀਂ ਜਾਣਗੇ।ਅੱਜ ਰਾਤ ਉਨ੍ਹਾਂ ਨੂੰ ਜੇਲ ‘ਚ ਹੀ ਰਹਿਣਾ ਪਏਗਾ। ਆਰੀਅਨ ਫਿਲਹਾਲ ਮੁੰਬਈ ਦੀ ਆਰਥਰ ਰੋਡ ਜੇਲ ‘ਚ ਬੰਦ ਹੈ। ਸੁਣਵਾਈ ਦੌਰਾਨ ਐਨਸੀਬੀ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਅਨਿਲ ਸਿੰਘ ਨੇ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ। ਐਨਸੀਬੀ ਨੇ ਕਿਹਾ ਕਿ ਆਰੀਅਨ ਲਗਭਗ ਦੋ ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਹੈ ਅਤੇ ਸਾਜ਼ਿਸ਼ ਦਾ ਹਿੱਸਾ ਹੈ। ਉਹ ਕਰੂਜ਼ ‘ਤੇ ਨਸ਼ਿਆਂ ਤੋਂ ਜਾਣੂ ਸੀ। ਆਰੀਅਨ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਆਰੀਅਨ ‘ਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਦੋਸ਼ ਦਾ ਕੀ ਆਧਾਰ ਹੈ? ਇਸ ਸਵਾਲ ‘ਤੇ NCB ਨੇ ਕਿਹਾ ਕਿ ਇਹ ਮਾਮਲਾ ਆਰੀਅਨ ਦੀ ਵਟਸਐਪ ਚੈਟ ਤੋਂ ਸਾਹਮਣੇ ਆਇਆ ਹੈ। ਐਨਸੀਬੀ ਦੇ ਦਾਅਵੇ ’ਤੇ ਆਰੀਅਨ ਖ਼ਾਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਐਨਸੀਬੀ ਨੂੰ ਸਾਜ਼ਿਸ਼ ਦਾ ਸਬੂਤ ਦੇਣਾ ਚਾਹੀਦਾ ਹੈ। ਆਰੀਅਨ ਨੂੰ ਨਹੀਂ ਪਤਾ ਸੀ ਕਿ ਉਸ ਦੇ ਦੋਸਤ ਕੋਲ ਨਸ਼ੇ ਹਨ। ਆਰੀਅਨ ਖਾਨ ਨੇ ਕੋਈ ਸਾਜ਼ਿਸ਼ ਨਹੀਂ ਕੀਤੀ।

Leave a Reply

Your email address will not be published. Required fields are marked *