ਅਟਾਰੀ, 30 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ( ਮਾਨ ਗਰੁੱਪ ) ਦੇ ਯੂਥ ਸਰਪ੍ਰਸਤ ਇਮਾਮ ਸਿੰਘ ਅਤੇ ਜਨਰਲ ਸੈਕਟਰੀ ਹਰਪਾਲ ਸਿੰਘ ਬਲੇਰ ਦੀ ਅਗਵਾਈ ਹੇਠ 60 ਦੇ ਕਰੀਬ ਵਰਕਰਾਂ ਅਤੇ ਅਹੁਦੇਦਾਰਾਂ ਨੇ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਚੈੱਕ ਪੋਸਟ ਦੇ ਸਾਹਮਣੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਾਅਰੇਬਾਜ਼ੀ ਕੀਤੀ। ਉਹ ਮੋਦੀ ਸਰਕਾਰ ਨੂੰ ਭਾਰਤ ਪਾਕਿਸਤਾਨ ਵਪਾਰਕ ਸੌਦੇ ਦਾ ਦੁਬਾਰਾ ਅਦਾਨ ਪ੍ਰਦਾਨ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਬੀ.ਐੱਸ.ਐਫ. ਨੇ ਰੋਸ ਪ੍ਰਦਰਸ਼ਨ ਕਰਨ ਤੋਂ ਉਨ੍ਹਾਂ ਨੂੰ ਰੋਕਿਆ |
Related Posts
ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਨੂੰ ਅਦਾਲਤ ਤੋਂ ਝਟਕਾ, ਹੁਣ 7 ਮਈ ਤੱਕ ਵਧੀ ਦੋਵਾਂ ਦੀ ਨਿਆਂਇਕ ਹਿਰਾਸਤ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ…
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ…
ਤੀਰਥ ਯਾਤਰੀਆਂ ਨੂੰ ਲਿਜਾ ਰਹੀ ਬੱਸ ਪਲਟੀ, 4 ਦੀ ਮੌਤ, ਕਈ ਜ਼ਖ਼ਮੀ
ਬਨਾਸਕਾਂਠਾ- ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ‘ਚ ਸੋਮਵਾਰ ਸਵੇਰੇ ਅੰਬਾਜੀ ਮੰਦਰ ਸ਼ਹਿਰ ਤੋਂ ਤੀਰਥਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ ਹਾਦਸੇ ਦਾ…