ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ 2ਘ270 ਮੈਗਾਵਾਟ ਪਾਵਰ ਪਰਚੇਜ਼ ਐਗਰੀਮੈਂਟ ਪੀ.ਪੀ.ਏ. ਨੂੰ ਖ਼ਤਮ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀ.ਐੱਸ.ਪੀ.ਸੀ.ਐਲ. ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪੀ.ਐੱਸ.ਪੀ.ਸੀ.ਐਲ. ਨੇ ਕੰਪਨੀ ਨੂੰ ਸਮਾਪਤੀ ਨੋਟਿਸ ਜਾਰੀ ਕੀਤਾ ਹੈ।
ਜੀ.ਵੀ.ਕੇ. ਗੋਇੰਦਵਾਲ ਸਾਹਿਬ ਪਾਵਰ ਲਿਮਟਿਡ ਨਾਲ ਬਿਜਲੀ ਖ਼ਰੀਦ ਸਮਝੌਤਾ ਰੱਦ ਕਰਨ ਦੀ ਪ੍ਰਵਾਨਗੀ – ਸੀ.ਐਮ ਚੰਨੀ
