ਨਵੀਂ ਦਿੱਲੀ,1 ਨਵੰਬਰ (ਦਲਜੀਤ ਸਿੰਘ)- ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੰਬਈ ਜ਼ੋਨਲ ਮੁਖੀ ਸਮੀਰ ਵਾਨਖੇੜੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲੇ | ਸਾਂਪਲਾ ਨਾਲ ਮੁਲਾਕਾਤ ਕਰ ਕੇ ਅਨੁਸੂਚਿਤ ਜਾਤੀ ਦੇ ਹੋਣ ਨੂੰ ਸਾਬਤ ਕਰਨ ਲਈ ਦਸਤਾਵੇਜ਼ ਪੇਸ਼ ਕੀਤੇ ਗਏ |
ਸਾਂਪਲਾ ਦਾ ਕਹਿਣਾ ਹੈ ਕਿ ਸਮੀਰ ਵਾਨਖੇੜੇ ਦੁਆਰਾ ਮੁਹੱਈਆ ਕਰਵਾਏ ਗਏ ਦਸਤਾਵੇਜ਼ਾਂ ਦੀ ਮਹਾਰਾਸ਼ਟਰ ਸਰਕਾਰ ਤੋਂ ਪੁਸ਼ਟੀ ਕੀਤੀ ਜਾਵੇਗੀ। ਜੇਕਰ ਦਸਤਾਵੇਜ਼ ਜਾਇਜ਼ ਪਾਏ ਗਏ ਤਾਂ ਉਨ੍ਹਾਂ ਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਕੋਈ ਵੀ ਵਿਅਕਤੀ ਉਸ ਵਿਰੁੱਧ ਕਾਰਵਾਈ ਨਹੀਂ ਕਰ ਸਕਦਾ |