ਸੁਖਜਿੰਦਰ ਰੰਧਾਵਾ ਨੇ ਮੋਹਾਲੀ ਵੇਰਕਾ ਪਲਾਂਟ ਦਾ ਕੀਤਾ ਦੌਰਾ, ਕੰਮ ਦਾ ਲਿਆ ਜਾਇਜ਼ਾ

randhawa/nawanpunjab.com

ਮੋਹਾਲੀ, 1 ਨਵੰਬਰ (ਦਲਜੀਤ ਸਿੰਘ)- ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੋਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰੋਸੈਸਿੰਗ, ਦੇਸੀ ਘਿਓ ਅਤੇ ਪਨੀਰ ਦਾ ਉਤਪਾਦਨ ਖ਼ੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ‘ਤੇ ਤਸੱਲੀ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਮਿਲਕਫੈੱਡ ਆਪਣੀ ਸ਼ੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜ਼ਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵੱਧ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈੱਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ। ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ‘ਤੇ ਤਸੱਲੀ ਜ਼ਾਹਰ ਕੀਤੀ ਅਤੇ ਸਟਾਫ਼ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜ਼ਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ।
ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਵੀ ਹਾਜ਼ਰ ਸਨ।

Leave a Reply

Your email address will not be published. Required fields are marked *