ਚੰਡੀਗੜ੍ਹ,1 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਏ. ਪੀ. ਐੱਸ. ਦਿਓਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸੀ. ਐੱਮ. ਹਾਊਸ ਜਾ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਏ. ਪੀ. ਐੱਸ. ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ, ਇਸ ਬਾਰੇ ਅਜੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਡਵੋਕੇਟ ਜਨਰਲ ਏ. ਪੀ. ਐੱਸ. ਦਿਓਲ ਦੀ ਨਿਯੁਕਤੀ ਸਬੰਧੀ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਸਨ।
ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ APS ਦਿਓਲ ਨੇ ਦਿੱਤਾ ਅਸਤੀਫ਼ਾ
